ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਦਿੱਲੀ ’ਚ ਮੋਦੀ ਨੂੰ ਮਿਲਣਗੇ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਪੁੱਜ ਗਏ। ਉਹ ਸ਼ਾਮ 4 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ 1 ਅਕਤੂਬਰ ਤੋਂ ਰਾਜ ਵਿੱਚ ਝੋਨੇ ਦੀ ਖਰੀਦ ਅੱਗੇ ਪਾਉਣ ਸਬੰਧੀ ਜਾਰੀ ਪੱਤਰ ਰੱਦ ਕਰਨ ਦੀ ਮੰਗ ਕਰਨਗੇ। ਸ੍ਰੀ ਚੰਨੀ ਦੇ ਮੁੱਖ ਮੰਤਰੀ ਬਣਨ ਬਾਅਦ ਸ੍ਰੀ ਮੋਦੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਚੰਨੀ ਦੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੇ ਕਲੇਸ਼ ਦੇ ਮੱਦੇਨਜ਼ਰ ਸੀਨੀਅਰ ਕਾਂਗਰਸੀ ਨੇਤਾਵਾਂ ਨੂੰ ਮਿਲਣਗੇ।
With Thanks,Reference to: https://www.punjabitribuneonline.com/news/punjab/channy-leaves-for-delhi-modi-to-meet-congress-leadership-103011