Congress Party ਨੂੰ ਲੱਗਾ ਵੱਡਾ ਝਟਕਾ, 50 ਪਰਿਵਾਰ ਕਾਂਗਰਸ ਛੱਡ Aam Aadmi Party ‘ਚ ਹੋਏ ਸ਼ਾਮਿਲ

AAP and Congress

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਕਾਂਗਰਸ (Congress Party) ਛੱਡ ਆਮ ਆਦਮੀ ਪਾਰਟੀ ‘ਚ ਸਾਮਲ ਹੋਏ ਹਨ। ਅਸੀਂ ਉਨ੍ਹਾਂ ਦਾ ਅਪਣੇ ਵੱਲੋਂ ਅਤੇ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Maan) ਵੱਲੋਂ ਉਨ੍ਹਾਂ ਦਾ ਪਾਰਟੀ ਵਿੱਚ ਸਾਮਲ ਹੋਣ ‘ਤੇ ਸਵਾਗਤ ਕਰਦੇ ਹਾਂ

ਜਤਿੰਦਰ ਮੋਹਨ

ਪਠਾਨਕੋਟ: ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਹੈਬਤਪਿੰਡੀ ਵਿੱਚ 50 ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦੇ ਕਾਫਲੇ ਵਿੱਚ ਸ਼ਾਮਲ ਹੋਏ ਅਤੇ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ (Cabinet Minister Lal Chand Kataruchak) ਨੇ ਪਿੰਡ ਹੈਬਤਪਿੰਡੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਹਲਕਾ ਭੋਆ ਦੇ ਪਰਿਵਾਰ ਵਿੱਚ ਇੱਕ ਬਹੁਤ ਹੀ ਖੁਬਸੁਰਤ ਅਵਸਰ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਪ੍ਰਭਾਵਿਤ ਹੋ ਕੇ ਪਿੰਡ ਹੈਬਤਪਿੰਡੀ ਵਿਖੇ ਕਰੀਬ 50 ਪਰਿਵਾਰ ਕਾਂਗਰਸ (Congress) ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਕਾਫਿਲੇ ਵਿੱਚ ਸਾਮਲ ਹੋਏ ਹਨ। ਅਸੀਂ ਉਨ੍ਹਾਂ ਦਾ ਅਪਣੇ ਵੱਲੋਂ ਅਤੇ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Maan) ਵੱਲੋਂ ਉਨ੍ਹਾਂ ਦਾ ਪਾਰਟੀ ਵਿੱਚ ਸਾਮਲ ਹੋਣ ‘ਤੇ ਸਵਾਗਤ ਕਰਦੇ ਹਾਂ ਅਤੇ ਭਰੋਸਾ ਦਿੰਦੇ ਹਾਂ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਮਮਾਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਕਿ ਲੋਕ ਉਨ੍ਹਾਂ ਦੇ ਹਿੱਤਾਂ ਨੂੰ ਜਾਣਨ ਲੱਗ ਪਏ ਹਨ ਅਤੇ ਖੁਦ ਫੈਸਲੇ ਲੈ ਕੇ ਪਾਰਟੀ ਨਾਲ ਜੁੜ ਰਹੇ ਹਨ।

With Thanks Reference to: https://punjab.news18.com/news/pathankot/congress-party-got-a-big-blow-50-families-left-congress-and-joined-aam-aadmi-party-pathankot-js-skm-local18-480519.html

Spread the love