ਅੱਜ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਜਾਣਗੇ ਭਗਵੰਤ ਮਾਨ, ਸ਼ਨਿਚਰਵਾਰ ਨੂੰ ਮਿਲਣਗੇ ਰਾਜਪਾਲ ਨੂੰ

2022_3$largeimg_1279885337 (1)

 ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਸ਼ੁੱਕਰਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਜਾਣਗੇ। ਇਹ ਪਾਰਟੀ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਨੂੰ ਪਛਾੜ ਕੇ ਸੱਤਾ ਵਿੱਚ ਆਈ ਹੈ। ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ। ਸਰਕਾਰ ਬਾਰੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। 

With Thanks Refrence to: https://www.punjabitribuneonline.com/news/nation/bhagwant-mann-will-travel-to-delhi-today-to-meet-kejriwal-will-meet-the-governor-on-saturday-137981

Spread the love