ਗਵਰਨਰ ਨੇ ਸੀਐਮ ਮਾਨ ਨੂੰ ਲਿਖੀ ਇੱਕ ਹੋਰ ਚਿੱਠੀ,ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮਾਮਲੇ ‘ਚ ਮੰਗੀ ਜਾਣਕਾਰੀ

ਮਨਜਿੰਦਰ ਸਿੰਘ ਲਾਲਪੁਰਾ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਚਿੱਠੀ ‘ਚ ਇਹ ਲਿਖਿਆ ਹੈ ਕਿ ਉਹਨਾਂ ਨੂੰ ਮੀਡੀਆ ਰਿਪੋਰਟਸ ਰਾਹੀਂ ਪਤਾ ਲੱਗਿਆ ਹੈ ਕਿ ਮਨਜਿੰਦਰ ਸਿੰਘ ਲਾਲਪੁਰਾ ਵਿਧਾਇਕ ਦਾ ਰਿਸ਼ਤੇਦਾਰ ਗੈਰ-ਕਾਨੂੰਨੀ ਮਾਇਨਿੰਗ ‘ਚ ਸ਼ਾਮਲ ਸੀ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਦੇ ਇਲਜ਼ਾਮਾਂ ਤੋਂ ਬਾਅਦ ਹੀ ਐੱਸਐੱਸਪੀ ਬਦਲਿਆ ਗਿਆ ਹੈ। ਕਿਉਂਕਿ ਵਿਧਾਇਕ ਵੱਲੋਂ ਪੁਲਿਸ ‘ਤੇ ਰਿਸ਼ਵਤਖੋਰੀ ਦੇ ਇਲਜ਼ਾਮ ਲਾਏ ਗਏ ਹਨ, ਮੈਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ‘ਚ ਚਾਲ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਵੀ ਚਿੰਤਾ ਜਤਾਈ।

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਉਹਨਾਂ ਨੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮਾਮਲੇ ‘ਚ ਜਾਣਕਾਰੀ ਮੰਗੀ ਹੈ। ਇਹ ਜਾਣਕਾਰੀ ਉਹਨਾਂ ਨੇ ਤਰਨਤਾਰਨ ਦੇ ਐੱਸ.ਐੱਸ.ਪੀ. ਦੇ ਤਬਾਦਲੇ ਸਬੰਧੀ ਮੰਗੀ ਹੈ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਚਿੱਠੀ ‘ਚ ਇਹ ਲਿਖਿਆ ਹੈ ਕਿ ਉਹਨਾਂ ਨੂੰ ਮੀਡੀਆ ਰਿਪੋਰਟਸ ਰਾਹੀਂ ਪਤਾ ਲੱਗਿਆ ਹੈ ਕਿ ਵਿਧਾਇਕ ਦਾ ਰਿਸ਼ਤੇਦਾਰ ਗੈਰ-ਕਾਨੂੰਨੀ ਮਾਇਨਿੰਗ ‘ਚ ਸ਼ਾਮਲ ਸੀ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਦੇ ਇਲਜ਼ਾਮਾਂ ਤੋਂ ਬਾਅਦ ਹੀ ਐੱਸਐੱਸਪੀ ਬਦਲਿਆ ਗਿਆ ਹੈ। ਕਿਉਂਕਿ ਵਿਧਾਇਕ ਵੱਲੋਂ ਪੁਲਿਸ ‘ਤੇ ਰਿਸ਼ਵਤਖੋਰੀ ਦੇ ਇਲਜ਼ਾਮ ਲਾਏ ਗਏ ਹਨ, ਮੈਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ‘ਚ ਚਾਲ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਵੀ ਚਿੰਤਾ ਜਤਾਈ।

ਗਵਰਨਰ ਨੇ ਸੀਐਮ ਮਾਨ ਨੂੰ ਲਿਖੀ ਇੱਕ ਹੋਰ ਚਿੱਠੀ

ਦੱਸਣਯੋਗ ਹੈ ਕਿ ਹਲਕਾ ਖਡੂਰ ਸਾਹਿਬ ਵਿੱਚ ਰੇਤੇ ਦੇ ਨਾਜਾਇਜ਼ ਖਣਨ ਮਾਮਲੇ ’ਚ ਗੋਇੰਦਵਾਲ ਪੁਲਿਸ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਇੱਕ ਕਰੀਬੀ ਰਿਸ਼ਤੇਦਾਰ ਨਿਸ਼ਾਨ ਸਿੰਘ ਸਮੇਤ ਦਸ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।  ਦੂਜੇ ਪਾਸੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਝੂਠੀ ਦੱਸਦਿਆਂ ਜ਼ਿਲ੍ਹਾ ਪੁਲਿਸ ਮੁਖੀ ਦੀ ਕਾਰਗੁਜ਼ਾਰੀ ’ਤੇ ਸਵਾਲ ਵੀ ਚੁੱਕੇ ਸਨ। ਇਸ ਕਰਕੇ ਹੀ ਪੁਲਿਸ ਵਿਭਾਗ ਨੇ ਸੀਆਈਏ ਸਟਾਫ਼ ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ।

ਹੁਣ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਉਹਨਾਂ ਨੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮਾਮਲੇ ‘ਚ ਜਾਣਕਾਰੀ ਮੰਗੀ ਹੈ। ਇਹ ਜਾਣਕਾਰੀ ਉਹਨਾਂ ਨੇ ਤਰਨਤਾਰਨ ਦੇ ਐੱਸ.ਐੱਸ.ਪੀ. ਦੇ ਤਬਾਦਲੇ ਸਬੰਧੀ ਮੰਗੀ ਹੈ।

With Thanks Reference to: https://punjab.news18.com/news/punjab/governor-banwari-lal-purohit-wrote-another-letter-to-cm-mann-seeking-information-in-khadur-sahib-mla-manjinder-singh-lalpura-case-skm-467184.html

Spread the love