ਚੰਨੀ ਦੇ ਰਿਸ਼ਤੇਦਾਰ ਹਨੀ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ

2022_3$largeimg_98661733

CM Channi’s Nephew Honey at Guru Nanak Dev Hospital in Amritsar on Thursday photo vishal kumar

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ):ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਮਗਰੋਂ ਇਲਾਜ ਲਈ ਇਥੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਲਿਆਂਦਾ ਗਿਆ। ਡਾਕਟਰਾਂ ਨੇ ਕੁਝ ਘੰਟਿਆਂ ਦੇ ਇਲਾਜ ਮਗਰੋਂ ਉਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਹੈ। ਹਨੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸ ਵੇਲੇ ਚਰਚਾ ਵਿਚ ਆਇਆ ਸੀ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਮਾਰੇ ਗਏ ਛਾਪੇ ਦੌਰਾਨ ਉਸ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ, ਸੋਨੇ ਦੇ ਜ਼ੇਵਰਾਤ ਅਤੇ ਹੋਰ ਦਸਤਾਵੇਜ਼ ਬਰਾਮਦ ਹੋਏ ਸਨ। ਉਸ ਖ਼ਿਲਾਫ਼ ਰੇਤ ਦੇ ਨਾਜਾਇਜ਼ ਕਾਰੋਬਾਰ ਦੇ ਦੋਸ਼ ਲੱਗੇ ਸਨ। ਹਨੀ ਇਸ ਵੇਲੇ ਨਿਆਂਇਕ ਹਿਰਾਸਤ ’ਚ ਕਪੂਰਥਲਾ ਜੇਲ੍ਹ ਵਿਚ ਹੈ। ਵੇਰਵਿਆਂ ਮੁਤਾਬਕ ਉਸ ਨੇ ਛਾਤੀ ਵਿਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਮਗਰੋਂ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਵਿਚ ਲਿਜਾਇਆ ਗਿਆ, ਜਿਥੋਂ ਉਸ ਨੂੰ ਅੰਮ੍ਰਿਤਸਰ ਸਥਿਤ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ। ਹਸਪਤਾਲ ’ਚ ਉਸ ਦੇ ਕੁਝ ਟੈਸਟ ਕੀਤੇ ਗਏ ਅਤੇ ਇਲਾਜ ੋਮਗਰੋਂ ਉਸ ਨੂੰ ਵਾਪਸ ਭੇਜ ਦਿੱਤਾ ਗਿਆ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਕੇ ਡੀ ਸਿੰਘ ਨੇ ਦੱਸਿਆ ਕਿ ਉਸ ਨੂੰ ਛਾਤੀ ਵਿਚ ਦਰਦ ਕਾਰਨ ਇਥੇ ਐਮਰਜੈਂਸੀ ਵਿਭਾਗ ਵਿਚ ਲਿਆਂਦਾ ਗਿਆ ਸੀ ਜਿਥੇ ਉਸ ਦੇ ਲੋੜੀਂਦੇ ਸਾਰੇ ਟੈਸਟ ਕੀਤੇ ਹਨ। ਟੈਸਟਾਂ ਦੀ ਰਿਪੋਰਟ ਤਸੱਲੀਬਖ਼ਸ਼ ਹੈ ਅਤੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਨ ਦੀ ਕੋਈ ਲੋੜ ਮਹਿਸੂਸ ਨਹੀਂ ਕੀਤੀ। ਇਸ ਦੌਰਾਨ ਮੀਡੀਆ ਨੇ ਜਦੋਂ ਹਨੀ ਨਾਲ ਗੱਲ ਕਰਨ ਦਾ ਯਤਨ ਕੀਤਾ ਤਾਂ ਉਸ ਨੇ ਕਿਹਾ ਕਿ ਉਸ ਨੂੰ ਦਿਲ ਵਿਚ ਦਰਦ ਮਹਿਸੂਸ ਹੋ ਰਿਹਾ ਸੀ। ਜਾਂਚ ਟੀਮ ਵਲੋਂ ਤਸ਼ੱਦਦ ਕੀਤੇ ਜਾਣ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਉਸ ਨੇ ਸਿਰ ਹਿਲਾ ਕੇ ਹਾਮੀ ਭਰੀ ਪਰ ਕੋਈ ਜਵਾਬ ਨਹੀਂ ਦਿੱਤਾ। 

With Thanks Refrence to: https://www.punjabitribuneonline.com/news/amritsar/channi39s-relative-honey-complains-of-chest-pain-136389

Spread the love