ਜਲੰਧਰ ਜ਼ਿਲ੍ਹੇ ’ਚ ਕੋਰੋਨਾ ਮਗਰੋਂ ਡੇਂਗੂ ਨੇ ਪਸਾਰੇ ਪੈਰ, 12 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਗਿਣਤੀ 178 ’ਤੇ ਪੁੱਜੀ

0
2021_10image_12_26_106731649dengue-ll

ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਸੀ ਕਿ ਡੇਂਗੂ ਨੇ ਆਪਣੇ ਪੈਰ ਪਸਾਰ ਲਏ ਹਨ। ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਜਿੱਥੇ ਡੇਂਗੂ ਦੇ 12 ਨਵੇਂ ਕੇਸ ਮਿਲੇ, ਉਥੇ ਹੀ 3 ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆ ਨੇ ਦੱਸਿਆ ਕਿ ਵਿਭਾਗ ਨੇ ਜਿਹੜੇ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਸਨ, ਉਨ੍ਹਾਂ ਵਿਚੋਂ 12 ਦੀ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਡੇਂਗੂ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 178 ’ਤੇ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਮਿਲਣ ਵਾਲੇ 12 ਪਾਜ਼ੇਟਿਵ ਮਰੀਜ਼ਾਂ ਵਿਚੋਂ 5 ਸ਼ਹਿਰੀ ਅਤੇ 7 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਨੂੰ ਵੀਰਵਾਰ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਹ ਤਿੰਨੋਂ ਜ਼ਿਲੇ ਦੇ ਰਹਿਣ ਵਾਲੇ ਪਾਏ ਗਏ। ਇਸ ਦੇ ਨਾਲ ਹੀ 3585 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਤੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 1 ਹੋਰ ਰਿਕਵਰ ਹੋ ਗਿਆ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 2057 ਹੋਰ ਲੋਕਾਂ ਦੇ ਸੈਂਪਲ ਲਏ।

ਨੈਗੇਟਿਵ ਆਏ-15,82,244

ਪਾਜ਼ੇਟਿਵ ਆਏ-63,364

ਡਿਸਚਾਰਜ ਹੋਏ-61,844

ਮੌਤਾਂ ਹੋਈਆਂ-1,495

ਐਕਟਿਵ ਕੇਸ-25

ਜ਼ਿਲ੍ਹੇ ’ਚ 10, 000 ਤੋਂ ਵੱਧ ਲੋਕਾਂ ਨੇ ਲੁਆਈ ਵੈਕਸੀਨ


ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਵਿਚ 10,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਕੈਂਪਾਂ ਵਿਚ ਜਿਹੜੇ 10,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਕੁਝ ਨੂੰ ਕੋਵਿਸ਼ੀਲਡ ਦੀ ਪਹਿਲੀ ਅਤੇ ਵਧੇਰੇ ਨੂੰ ਦੂਜੀ ਡੋਜ਼ ਲੱਗੀ।

With Thanks Refrence to: https://jagbani.punjabkesari.in/punjab/news/jalandhar–dengue–12-new-patients–178-patients-1320842

Spread the love

Leave a Reply