ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਜਾਣ ਦੀ ਚਰਚਾ ਵਿਚਾਲੇ ਗਵਰਨਰ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

GOVERNOR-LETTER-2023

ਇਸ ਚਿੱਠੀ ‘ਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਸਬੰਧਤ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਕੋਲ ਪਏ ਬਿੱਲਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਹਰ ਬਕਾਇਆ ਬਿੱਲ ਬਾਰੇ ਆਪਣੇ ਫੈਸਲੇ ਦਾ ਐਲਾਨ ਕਰੇਗੀ। ਗਵਰਨਰ ਨੇ ਲਿਖਿਆ ਹੈ ਕਿ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੀ ਸੰਵਿਧਾਨਕ ਵੈਧਤਾ ‘ਤੇ ਸਵਾਲ ਹੈ ਪਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਉਨ੍ਹਾਂ ਨੇ ਇਨ੍ਹਾਂ ਬਿੱਲਾਂ ਦੀ ਘੋਖ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਹੀਨੇ ਹੋਏ ਵਿਧਾਨ ਸਭਾ ਸੈਸ਼ਨ ਵਿੱਚ ਕਿਹਾ ਸੀ ਕਿ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਦੇ ਖਿਲਾਫ ਪੰਜਾਬ ਸਰਕਾਰ 30 ਅਕਤੂਬਰ 2023 ਨੂੰ ਸੁਪਰੀਮ ਕੋਰਟ ਜਾਵੇਗੀ। ਵਿਧਾਨ ਸਭਾ ਦੇ ਦੋ ਦਿਨਾਂ ਦੇ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਕਾਫੀ ਤਲਖੀ ਦੇਖਣ ਨੂੰ ਮਿਲੀ ਸੀ। ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਸੱਦੇ ਗਏ ਵਿਸ਼ੇਸ਼ ਇਜਲਾਸ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਪਰ ਹੁਣ ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਦੀਆਂ ਚਰਚਾਵਾਂ ਤੋਂ ਇੱਕ ਦਿਨ ਪਹਿਲਾਂ ਗਵਰਨਰ ਦਾ ਸੁਭਾਅ ਕੁੱਝ ਨਰਮ ਨਜ਼ਰ ਆ ਰਿਹਾ ਹੈ। ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ।

ਇਸ ਚਿੱਠੀ ‘ਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਸਬੰਧਤ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਕੋਲ ਪਏ ਬਿੱਲਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਹਰ ਬਕਾਇਆ ਬਿੱਲ ਬਾਰੇ ਆਪਣੇ ਫੈਸਲੇ ਦਾ ਐਲਾਨ ਕਰੇਗੀ। ਗਵਰਨਰ ਨੇ ਲਿਖਿਆ ਹੈ ਕਿ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦੀ ਸੰਵਿਧਾਨਕ ਵੈਧਤਾ ‘ਤੇ ਸਵਾਲ ਹੈ ਪਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਉਨ੍ਹਾਂ ਨੇ ਇਨ੍ਹਾਂ ਬਿੱਲਾਂ ਦੀ ਘੋਖ ਕਰਨ ਦਾ ਫੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਗਵਰਨਰ ਨੇ ਲਿਖਿਆ ਹੈ ਕਿ ਜਦੋਂ ਤੋਂ ਮੌਜੂਦਾ ਸਰਕਾਰ ਸੱਤਾ ਵਿੱਚ ਆਈ ਹੈ, ਉਨ੍ਹਾਂ ਨੇ 27 ਵਿੱਚੋਂ 22 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਤੇ ਉਹ ਉਨ੍ਹਾਂ ਪੰਜ ਬਿੱਲਾਂ ਦੀ ਵੀ ਘੋਖ ਕਰਨਗੇ ਜੋ ਜੂਨ ਵਿੱਚ ਹੋਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤੇ ਗਏ ਸਨ ਅਤੇ ਉਨ੍ਹਾਂ ਮਨੀ ਬਿੱਲਾਂ ਦੀ ਵੀ ਜਾਂਚ ਕਰਨਗੇ, ਜਿਨ੍ਹਾਂ ਨੂੰ ਇਸ ਮਹੀਨੇ ਹੋਣ ਵਾਲੇ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਲਈ ਉਨ੍ਹਾਂ ਨੇ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਇਸੇ ਮਹੀਨੇ ਪੰਜਾਬ ਸਰਕਾਰ ਨੇ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ। ਪਰ ਗਵਰਨਰ ਨੇ ਇਸ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਮਨੀ ਬਿੱਲ ਪੇਸ਼ ਕਰਨ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਦੋ ਦਿਨ ਚੱਲੇ ਇਜਲਾਸ ਨੂੰ ਪਹਿਲੇ ਦਿਨ ਤੱਕ ਮੁਲਤਵੀ ਕਰ ਦਿੱਤਾ ਗਿਆ ਅਤੇ ਕੋਈ ਬਿੱਲ ਪੇਸ਼ ਨਹੀਂ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਸੀ ਕਿ ਗਵਰਨਰ ਦੇ ਇਸ ਰਵੱਈਏ ਖਿਲਾਫ ਸਰਕਾਰ ਸੁਪਰੀਮ ਕੋਰਟ ਜਾਵੇਗੀ। ਹਾਲਾਂਕਿ ਹੁਣ ਪੰਜਾਬ ਸਰਕਾਰ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਹ ਗਵਰਨਰ ਦੇ ਰਵੱਈਏ ਖਿਲਾਫ ਪਹਿਲਾਂ ਹੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰ ਚੁੱਕੇ ਹਨ ਅਤੇ ਇਸ ‘ਤੇ ਭਲਕੇ ਸੁਣਵਾਈ ਹੋਵੇਗੀ।

With Thanks Reference to: https://punjab.news18.com/news/punjab/the-governor-wrote-a-letter-to-the-chief-minister-amid-the-discussion-of-going-to-the-supreme-court-by-the-punjab-government-skm-477252.html

Spread the love