ਬੇਮੌਸਮੀ ਮੀਂਹ ਕਾਰਨ ਫ਼ਸਲਾਂ ਦੇ ਨੁਕਸਾਨ ਬਾਰੇ ਰਾਜਾਂ ਤੋਂ ਰਿਪੋਰਟ ਮੰਗੀ, ਹਾੜ੍ਹੀ ਦੀਆਂ ਫ਼ਸਲਾਂ ਲਈ ਐੱਮਐੱਸਪੀ ਦਾ ਐਲਾਨ ਛੇਤੀ: ਤੋਮਰ
ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਹੈ ਕਿ ਬੇਮੌਸਮੀ ਬਾਰਸ਼ ਨਾਲ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸਰਕਾਰ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬਿਆਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ। ਸ੍ਰੀ ਤੋਮਰ ਨੇ ਪੱਤਰਕਾਰਾਂ ਨੂੰ ਕਿਹਾ, ‘ਯਕੀਨੀ ਤੌਰ ‘ਤੇ ਬੇਮੌਸਮੀ ਬਾਰਸ਼ ਕਾਰਨ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਸਰਵੇਖਣ ਚੱਲ ਰਿਹਾ ਹੈ ਅਤੇ ਅਸੀਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਰਿਪੋਰਟਾਂ ਦੀ ਉਡੀਕ ਕਰ ਰਹੇ ਹਾਂ।’ ਮੁਲਾਂਕਣ ਕਰਨ ਦੀ ਢੁਕਵੀਂ ਪ੍ਰਕਿਰਿਆ ਤੋਂ ਬਾਅਦ ਰਾਸ਼ਟਰੀ ਆਫ਼ਤ ਰਾਹਤ ਫੰਡ ਤੋਂ ਹੋਰ ਫੰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਾੜ੍ਹੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਐਲਾਨ ਜਲਦੀ ਕੀਤਾ ਜਾਵੇਗਾ।
With Thanks Reference to:https://www.punjabitribuneonline.com/news/agriculture/report-sought-from-states-on-crop-damage-due-to-unseasonal-rain-announcement-of-msp-for-rabi-crop-soon-tomar-185789